ਇਸ ਬਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ
CDT NEWS PODCAST
2 minutes 54 seconds
5 years ago
ਇਸ ਬਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ
ਹੁਸ਼ਿਆਰਪੁਰ, 11 ਅਗਸਤ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਲਈ ਵਿਭਾਗਾਂ ਦੇ ਮੁੱਖੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਮਹੱਤਵਪੂਰਨ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਹ ਅੱਜ ਪੁਲਿਸ ਲਾਈਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸ਼੍ਰੀ ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 74ਵੇਂ ਆਜ਼ਾਦੀ ਦਿਵਸ ਮੌਕੇ ’ਤੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਇਸ ਵਾਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ੍ਹਾਂ ਸਮਾਗਮਾਂ ਦੌਰਾਨ ਗਿਣਤੀ ਸੀਮਤ ਰੱਖੀ ਗਈ ਹੈ ਅਤੇ ਇਹ ਸਮਾਗਮ ਸਾਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਥਾਨਕ ਪੁਲਿਸ ਲਾਈਨ ਗਰਾਉਂਡ ਦੇ ਮੈਦਾਨ ਵਿੱਚ ਹੋਵੇਗਾ, ਜਿਸ ਵਿੱਚ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਦੇ ਦੌਰ ’ਤੇ ਸ਼ਿਰਕਤ ਕਰਨਗੇ।
Back to Episodes